TSK

TSK · ਕਹਾਉਤਾਂ 25:19

Treasury of Scripture Knowledge references in ਪੰਜਾਬੀ IRV.

Back to passage

ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ

“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।

ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,

ਇਸ ਲਈ ਫ਼ਿਰਊਨ ਦੀ ਓਟ ਤੁਹਾਡੇ ਲਈ ਸ਼ਰਮਿੰਦਗੀ ਹੋਵੇਗੀ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣੀ ਤੁਹਾਡੀ ਨਿੰਦਿਆ ਦਾ ਕਾਰਨ ਹੋਵੇਗੀ।

ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।

ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।