TSK

TSK · ਕਹਾਉਤਾਂ 25:21

Treasury of Scripture Knowledge references in ਪੰਜਾਬੀ IRV.

Back to passage

ਵੇਖ, ਹੁਣ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਸੱਚ-ਮੁੱਚ ਤੂੰ ਰਾਜਾ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਹੋਵੇਗਾ।

ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।

ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।›

ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।