TSK

TSK · ਕਹਾਉਤਾਂ 25:8

Treasury of Scripture Knowledge references in ਪੰਜਾਬੀ IRV.

Back to passage

ਤਦ ਅਬਨੇਰ ਨੇ ਯੋਆਬ ਨੂੰ ਸੱਦ ਕੇ ਆਖਿਆ, ਭਲਾ, ਕੀ ਤਲਵਾਰ ਸਦਾ ਤਬਾਹੀ ਕਰਦੀ ਰਹੇਗੀ? ਭਲਾ ਤੂੰ ਨਹੀਂ ਜਾਣਦਾ ਜੋ ਇਸ ਦਾ ਫਲ ਬੁਰਾ ਹੋਵੇਗਾ ਅਤੇ ਕਦ ਤੱਕ ਤੂੰ ਲੋਕਾਂ ਨੂੰ ਆਪੋ ਆਪਣੇ ਭਰਾਵਾਂ ਦਾ ਪਿੱਛਾ ਕਰਨ ਤੋਂ ਨਾ ਮੋੜੇਂਗਾ?

ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।

ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।

ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।

‹ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?›