TSK

TSK · ਕਹਾਉਤਾਂ 26:5

Treasury of Scripture Knowledge references in ਪੰਜਾਬੀ IRV.

Back to passage

ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!

ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

¶ ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,

¶ ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?

¶ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।

ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, ‹“ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”›

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।