TSK

TSK · ਕਹਾਉਤਾਂ 27:20

Treasury of Scripture Knowledge references in ਪੰਜਾਬੀ IRV.

Back to passage

ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।

ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।

ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।

ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।

¶ ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।

ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।

ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।