TSK

TSK · ਕਹਾਉਤਾਂ 27:21

Treasury of Scripture Knowledge references in ਪੰਜਾਬੀ IRV.

Back to passage

ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!

¶ ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।

ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।

ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।

ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।

ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।

¶ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ