TSK

TSK · ਕਹਾਉਤਾਂ 27:22

Treasury of Scripture Knowledge references in ਪੰਜਾਬੀ IRV.

Back to passage

ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?

ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।

¶ ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ

ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!

ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।

¶ ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।