TSK

TSK · ਕਹਾਉਤਾਂ 28:10

Treasury of Scripture Knowledge references in ਪੰਜਾਬੀ IRV.

Back to passage

¶ ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ।

ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।

ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।

ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।

ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।

ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।

‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›

¶ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।

ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।

ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।