TSK

TSK · ਕਹਾਉਤਾਂ 28:12

Treasury of Scripture Knowledge references in ਪੰਜਾਬੀ IRV.

Back to passage

ਹੇ ਮੇਰੇ ਪਿਤਾ, ਵੇਖ, ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਇਸ ਗੱਲ ਤੋਂ ਜਾਣ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦਾ ਨਾਸ ਕਰਨ ਦੀ ਭਾਲ ਵਿੱਚ ਲੱਗਾ ਰਹਿੰਦਾ ਹੈਂ।

ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?

¶ ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।

ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ

ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।

ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।

ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!

ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ।

¶ ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।

ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!

ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ