TSK

TSK · ਕਹਾਉਤਾਂ 28:27

Treasury of Scripture Knowledge references in ਪੰਜਾਬੀ IRV.

Back to passage

¶ “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,

¶ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।

ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।

ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।

ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।

ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।