TSK

TSK · ਕਹਾਉਤਾਂ 29:18

Treasury of Scripture Knowledge references in ਪੰਜਾਬੀ IRV.

Back to passage

ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।

ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ

ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।

ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!

ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।

¶ “ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।›

‹ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”›

ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।