TSK

TSK · ਕਹਾਉਤਾਂ 3:11

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।

“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।

ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।

ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ।

¶ ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।

ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,