TSK

TSK · ਕਹਾਉਤਾਂ 3:13

Treasury of Scripture Knowledge references in ਪੰਜਾਬੀ IRV.

Back to passage

¶ ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।

ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।

ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!

ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।

ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।

ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।