TSK

TSK · ਕਹਾਉਤਾਂ 3:16

Treasury of Scripture Knowledge references in ਪੰਜਾਬੀ IRV.

Back to passage

ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।

ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।

ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।

ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।

ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।

ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।

ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।