TSK

TSK · ਕਹਾਉਤਾਂ 3:4

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।

ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ

¶ ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।

ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।