TSK

TSK · ਕਹਾਉਤਾਂ 3:5

Treasury of Scripture Knowledge references in ਪੰਜਾਬੀ IRV.

Back to passage

ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।

ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।

ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।

ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।

ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।

ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।

ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।

¶ ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।