ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।
TSK
TSK · ਕਹਾਉਤਾਂ 3:9
Treasury of Scripture Knowledge references in ਪੰਜਾਬੀ IRV.
ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।
ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।
ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
‹ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।›
¶ ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?