TSK

TSK · ਕਹਾਉਤਾਂ 30:10

Treasury of Scripture Knowledge references in ਪੰਜਾਬੀ IRV.

Back to passage

ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।

ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ

¶ ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।

ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!।

ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।

¶ ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!

ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।

ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।