TSK

TSK · ਕਹਾਉਤਾਂ 30:17

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।

¶ ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,

ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ।

ਉਸ ਵੇਲੇ ਅਬਸ਼ਾਲੋਮ ਦਾਊਦ ਦੇ ਸੇਵਕਾਂ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ। ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਫਸ ਗਿਆ ਅਤੇ ਉਹ ਆਕਾਸ਼ ਅਤੇ ਧਰਤੀ ਦੇ ਵਿਚਕਾਰ ਲਟਕਦਾ ਰਹਿ ਗਿਆ ਅਤੇ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ।

ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ

ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।