TSK

TSK · ਕਹਾਉਤਾਂ 31:25

Treasury of Scripture Knowledge references in ਪੰਜਾਬੀ IRV.

Back to passage

ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!

ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,

¶ ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ।

‹ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।›

ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।

ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ