ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।”
TSK
TSK · ਕਹਾਉਤਾਂ 31:26
Treasury of Scripture Knowledge references in ਪੰਜਾਬੀ IRV.
ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ।
¶ ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।
ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।
ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ