ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
TSK
TSK · ਕਹਾਉਤਾਂ 31:9
Treasury of Scripture Knowledge references in ਪੰਜਾਬੀ IRV.
¶ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
¶ ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।
ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।