ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।
TSK
TSK · ਕਹਾਉਤਾਂ 4:17
Treasury of Scripture Knowledge references in ਪੰਜਾਬੀ IRV.
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
¶ ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!
ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।
ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
¶ ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
¶ ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!
ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!