ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।
TSK
TSK · ਕਹਾਉਤਾਂ 4:18
Treasury of Scripture Knowledge references in ਪੰਜਾਬੀ IRV.
ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
¶ ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
‹ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।›
‹ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।›
ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।
ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।