TSK

TSK · ਕਹਾਉਤਾਂ 4:5

Treasury of Scripture Knowledge references in ਪੰਜਾਬੀ IRV.

Back to passage

ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।

ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।

ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,

ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।

ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।