TSK

TSK · ਕਹਾਉਤਾਂ 6:15

Treasury of Scripture Knowledge references in ਪੰਜਾਬੀ IRV.

Back to passage

ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।

ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,

ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।

ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਹੀ ਮੈਂ ਇਸ ਪਰਜਾ ਨੂੰ ਅਤੇ ਇਸ ਸ਼ਹਿਰ ਨੂੰ ਭੰਨ ਸੁੱਟਾਂਗਾ ਜਿਵੇਂ ਕੋਈ ਘੁਮਿਆਰ ਦੇ ਭਾਂਡੇ ਨੂੰ ਭੰਨ ਦਿੰਦਾ ਹੈ, ਜਿਹੜਾ ਫਿਰ ਸਾਬਤ ਨਹੀਂ ਹੋ ਸਕਦਾ। ਉਹ ਤੋਫਥ ਵਿੱਚ ਦਫ਼ਨਾਉਣਗੇ ਇਥੋਂ ਤੱਕ ਕਿ ਦਫ਼ਨਾਉਣ ਦਾ ਥਾਂ ਨਾ ਰਹੇ

ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।