¶ ‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
TSK
TSK · ਕਹਾਉਤਾਂ 6:17
Treasury of Scripture Knowledge references in ਪੰਜਾਬੀ IRV.
ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।
ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
¶ ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।
‹ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।›
‹ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।›