TSK

TSK · ਕਹਾਉਤਾਂ 6:25

Treasury of Scripture Knowledge references in ਪੰਜਾਬੀ IRV.

Back to passage

ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।

¶ ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।

ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।›