TSK

TSK · ਕਹਾਉਤਾਂ 7:8

Treasury of Scripture Knowledge references in ਪੰਜਾਬੀ IRV.

Back to passage

ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।

ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,

ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।