TSK

TSK · ਕਹਾਉਤਾਂ 8:17

Treasury of Scripture Knowledge references in ਪੰਜਾਬੀ IRV.

Back to passage

ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,

ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।

‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›

ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ‹ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।›

‹ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”›

‹ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।›

ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।