TSK

TSK · ਕਹਾਉਤਾਂ 8:27

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ

ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,

ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

¶ ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।

ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ।