TSK

TSK · ਕਹਾਉਤਾਂ 8:35

Treasury of Scripture Knowledge references in ਪੰਜਾਬੀ IRV.

Back to passage

ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!

ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!

ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।