TSK

TSK · ਕਹਾਉਤਾਂ 8:5

Treasury of Scripture Knowledge references in ਪੰਜਾਬੀ IRV.

Back to passage

ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?

ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ।

‹ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।›

ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।