TSK

TSK · ਜ਼ਬੂਰ 22:21

Treasury of Scripture Knowledge references in ਪੰਜਾਬੀ IRV.

Back to passage

ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ, ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ। ਉਹ ਇਫ਼ਰਾਈਮ ਦੇ ਲੱਖਾਂ ਲੱਖ, ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।

ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!

‹ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।›

‹“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।›

ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ