2 ਸਮੂ 7:8
TSK
ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
TSK
Treasury of Scripture Knowledge references in ਪੰਜਾਬੀ IRV.
ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।