ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
TSK
TSK · ਪਰਕਾਸ਼ ਦੀ ਪੋਥੀ 21:7
Treasury of Scripture Knowledge references in ਪੰਜਾਬੀ IRV.
ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।
‹ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।›
¶ ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।
ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
‹ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।›
‹ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।›
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।