TSK

TSK · ਰੋਮੀਆਂ 1:21

Treasury of Scripture Knowledge references in ਪੰਜਾਬੀ IRV.

Back to passage

ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ।

ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ

ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।

ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।

¶ ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।

ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?

ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।

ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।

ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।

ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।

ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!

¶ ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!

ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।

ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!