ਪਰ ਪ੍ਰਭੂ ਨੇ ਉਹ ਨੂੰ ਆਖਿਆ, ‹ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।›
TSK
TSK · ਰੋਮੀਆਂ 11:13
Treasury of Scripture Knowledge references in ਪੰਜਾਬੀ IRV.
ਤਦ ਉਸ ਨੇ ਮੈਨੂੰ ਆਖਿਆ ਕਿ ‹ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।›
ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।
ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ!
ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।