TSK

TSK · ਰੋਮੀਆਂ 13:4

Treasury of Scripture Knowledge references in ਪੰਜਾਬੀ IRV.

Back to passage

ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।

ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।

ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।

ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।

ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।

ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।

ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।

¶ ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?

ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।