ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।
TSK
TSK · ਰੋਮੀਆਂ 14:21
Treasury of Scripture Knowledge references in ਪੰਜਾਬੀ IRV.
‹ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!›
¶ ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
¶ ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।
ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
‹ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।›