TSK

TSK · ਰੋਮੀਆਂ 2:29

Treasury of Scripture Knowledge references in ਪੰਜਾਬੀ IRV.

Back to passage

ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।

ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

ਤਦ ਪ੍ਰਭੂ ਨੇ ਉਸ ਨੂੰ ਆਖਿਆ, ‹ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।›

ਪਰ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।›

‹ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?›

ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?

ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।

ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।

ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।

ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।