TSK

TSK · ਰੋਮੀਆਂ 2:4

Treasury of Scripture Knowledge references in ਪੰਜਾਬੀ IRV.

Back to passage

ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ

ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।

ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।

ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।

ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?

¶ ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!

ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।

ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?

ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।

‹ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।›

ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ।

¶ ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!

ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।

¶ ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!

ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!

ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!

ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!

ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।

ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।

ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।

ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।