TSK

TSK · ਰੋਮੀਆਂ 2:5

Treasury of Scripture Knowledge references in ਪੰਜਾਬੀ IRV.

Back to passage

ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ।

ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।

ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।

ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ

ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?

ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।

ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,

ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।

ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ

ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।

ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ।

ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।

ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?