TSK

TSK · ਰੋਮੀਆਂ 2:7

Treasury of Scripture Knowledge references in ਪੰਜਾਬੀ IRV.

Back to passage

ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।

ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।

‹ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।›

¶ ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।

ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।

ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?

ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।

¶ ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।

ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।

ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ।

ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ।

¶ ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।

ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ

‹ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।›