TSK

TSK · ਰੋਮੀਆਂ 7:21

Treasury of Scripture Knowledge references in ਪੰਜਾਬੀ IRV.

Back to passage

ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,

ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।

ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।

¶ ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।

ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।›

ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।

ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।

ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।