TSK

TSK · ਰੋਮੀਆਂ 8:13

Treasury of Scripture Knowledge references in ਪੰਜਾਬੀ IRV.

Back to passage

ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?

ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।

ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।

ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,

ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।

ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।

ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।

ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।