TSK

TSK · ਰੋਮੀਆਂ 8:39

Treasury of Scripture Knowledge references in ਪੰਜਾਬੀ IRV.

Back to passage

ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।

ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।

¶ ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।

ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ।

‹ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।›

‹ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।›

‹ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”›

ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?

ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।

ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ!

ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।

ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

‹ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।›

¶ ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!

¶ ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।