TSK

TSK · ਰੂਥ 1:13

Treasury of Scripture Knowledge references in ਪੰਜਾਬੀ IRV.

Back to passage

ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।

ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।

ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।

ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।

ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।