TSK

TSK · ਰੂਥ 2:13

Treasury of Scripture Knowledge references in ਪੰਜਾਬੀ IRV.

Back to passage

ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।

ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।

ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।

ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।

ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।

ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ” ਨਾ ਆਖੇਗੀ।