TSK

TSK · 1 ਇਤ 13:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫਿਰ ਦਾਊਦ ਨੇ ਇਸਰਾਏਲ ਦੇ ਸਾਰੇ ਚੁਣੇ ਹੋਏ, ਤੀਹ ਹਜ਼ਾਰ ਜੁਆਨਾਂ ਨੂੰ ਇਕੱਠਿਆਂ ਕੀਤਾ।

ਇਹ ਗਾਦੀਆਂ ਵਿੱਚੋਂ ਸੈਨਾਪਤੀ ਸਨ। ਇਨ੍ਹਾਂ ਵਿੱਚੋਂ ਜਿਹੜਾ ਸਭਨਾਂ ਨਾਲੋਂ ਨਿੱਕਾ ਸੀ, ਉਹ ਸੌ ਜੁਆਨਾਂ ਦੇ ਬਰਾਬਰ ਸੀ, ਅਤੇ ਜਿਹੜਾ ਸਾਰਿਆਂ ਤੋਂ ਵੱਡਾ ਸੀ, ਉਹ ਹਜ਼ਾਰ ਜੁਆਨ ਦੇ ਬਰਾਬਰ ਸੀ

ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ

¶ ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ

ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।